Punjab News: ਅੰਮ੍ਰਿਤਸਰ ਦੇ ਬਟਾਲਾ ਰੋਡ ਦੇ ਮੁਸਤਫਾਬਾਦ ‘ਚ ਇਕ ਨੌਜਵਾਨ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ‘ਤੇ ਹਮਲਾ ਕੀਤਾ, ਫਿਰ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਉਕਤ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਅਤੇ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਮ੍ਰਿਤਕ ਅਨਿਲ ਕੁਮਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਨਿਲ ਕੁਮਾਰ ਕਾਫੀ ਸਮੇਂ ਤੋਂ ਕੋਈ ਕੰਮ ਨਹੀਂ ਕਰ ਰਿਹਾ ਸੀ। ਉਹ ਨਸ਼ੇ ਦਾ ਵੀ ਆਦੀ ਸੀ। ਅੱਜ ਸਵੇਰੇ ਉਸ ਦਾ ਆਪਣੀ ਪਤਨੀ ਨਾਲ ਲੜਾਈ ਹੋ ਗਈ, ਜਿਸ ਤੋਂ ਬਾਅਦ ਉਸ ਨੇ 4 ਵਜੇ ਆਪਣੀ ਪਤਨੀ ਅਤੇ ਬੇਟੇ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ।
ਦੋਹਾਂ ਨੂੰ ਮਰਿਆ ਸਮਝ ਕੇ ਉਸਨੇ ਆਪਣੇ ਆਪ ਨੂੰ ਅੱਗ ਲਗਾ ਲਈ
ਮ੍ਰਿਤਕ ਨੇ ਪਰਿਵਾਰਕ ਮੈਂਬਰਾਂ ਨੂੰ ਚਾਕੂਆਂ ਨਾਲ ਵਾਰ ਕਰਕੇ ਬੇਹੋਸ਼ ਕਰ ਦਿੱਤਾ। ਦੋਵਾਂ ਨੂੰ ਮ੍ਰਿਤਕ ਸਮਝ ਕੇ ਉਸ ਨੇ ਆਪਣੇ ਆਪ ਨੂੰ ਦੂਜੇ ਕਮਰੇ ਵਿਚ ਬੰਦ ਕਰ ਲਿਆ ਅਤੇ ਉਥੇ ਖੁਦ ਅੱਗ ਲਗਾ ਲਈ। ਜਿਸ ਤੋਂ ਬਾਅਦ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ। ਇਲਾਕੇ ਦੇ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਨਿਲ ਕੁਮਾਰ ਦਿਮਾਗੀ ਤੌਰ ‘ਤੇ ਅਸੰਤੁਲਿਤ ਸੀ, ਜਿਸ ਕਰਕੇ ਅੱਜ ਉਸ ਨੇ ਆਪਣੀ ਪਤਨੀ ਦੇ ਬੱਚੇ ‘ਤੇ ਹਮਲਾ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿਚ ਕਮਰੇ ਵਿਚ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ | ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਅਤੇ ਬੱਚੇ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਅਨਿਲ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।