ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਜਲਦ ਹੀ ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ‘ਚ ਨਜ਼ਰ ਆਉਣਗੇ। ਕਰੀਬ 22 ਸਾਲਾਂ ਦੇ ਸਿਆਸੀ ਸਫ਼ਰ ਤੋਂ ਬਾਅਦ ਨਵਜੋਤ ਸਿੱਧੂ 2022 ਤੋਂ ਸਿਆਸਤ ਤੋਂ ਦੂਰ ਹਨ। ਆਈਪੀਐਲ 2024 ਦੀ ਸ਼ੁਰੂਆਤ ਦੇ ਨਾਲ, ਉਹ ਕ੍ਰਿਕਟ ਕੁਮੈਂਟਰੀ ਰਾਹੀਂ ਛੋਟੇ ਪਰਦੇ ‘ਤੇ ਵਾਪਸ ਪਰਤੇ। ਹੁਣ ਉਸ ਨੇ ਇੱਕ ਵਾਰ ਫਿਰ ਲਾਫਟਰ ਸ਼ੋਅ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ। ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਤੇ ਉਸ ਨੇ ਲਿਖਿਆ ਹੈ- ਦਿ ਹੋਮ ਰਨ। ਇੰਨਾ ਹੀ ਨਹੀਂ, ਉਨ੍ਹਾਂ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ, ਉਸ ‘ਤੇ ਲਿਖਿਆ ਹੈ- ਸਿੱਧੂ ਇੰਜ ਬੈਕ।
ਉਸ ਦੀ ਪੋਸਟ ਤੋਂ ਸਾਫ਼ ਸੁਨੇਹਾ ਹੈ ਕਿ ਹੁਣ ਕ੍ਰਿਕਟ ਕੁਮੈਂਟਰੀ ਤੋਂ ਬਾਅਦ ਉਹ ਲਾਫ਼ਟਰ ਸ਼ੋਅਜ਼ ਵਿੱਚ ਵੀ ਵਾਪਸੀ ਕਰ ਸਕਦੇ ਹਨ। ਦੱਸ ਦੇਈਏ ਕਿ ਪੁਲਵਾਮਾ ਹਮਲੇ ਤੋਂ ਬਾਅਦ ਵਿਵਾਦਤ ਬਿਆਨ ਦੇਣ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਦਿ ਕਪਿਲ ਸ਼ਰਮਾ ਸ਼ੋਅ ਤੋਂ ਹਟਾ ਦਿੱਤਾ ਗਿਆ ਸੀ।
ਇਸ ਕਰਕੇ ਸਿੱਧੂ ਨੂੰ ਸ਼ੋਅ ਤੋਂ ਕੀਤਾ ਗਿਆ ਸੀ ਬਾਹਰ
ਪੁਲਵਾਮਾ ਹਮਲੇ ‘ਤੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਦਿ ਕਪਿਲ ਸ਼ਰਮਾ ਸ਼ੋਅ ਤੋਂ ਹਟਾ ਦਿੱਤਾ ਗਿਆ ਸੀ। ਸਿੱਧੂ ਦੀ ਥਾਂ ਅਰਚਨਾ ਪੂਰਨ ਸਿੰਘ ਨੂੰ ਲਾਇਆ ਗਿਆ। ਦੱਸ ਦੇਈਏ ਕਿ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਿੱਧੂ ਨੇ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਸ਼ੋਅ ਦੇ ਮੇਕਰਸ ਨੇ ਉਸ ਨੂੰ ਹਟਾਉਣ ਦਾ ਫੈਸਲਾ ਕੀਤਾ। ਸ਼ੋਅ ਛੱਡਣ ਤੋਂ ਬਾਅਦ ਵੀ ਸਿੱਧੂ ਦੇ ਰਵੱਈਏ ਵਿੱਚ ਕੋਈ ਬਦਲਾਅ ਨਹੀਂ ਆਇਆ।ਉਨ੍ਹਾਂ ਕਿਹਾ ਸੀ ਕਿ ਮੈਂ ਅਜੇ ਵੀ ਆਪਣੇ ਬਿਆਨ ‘ਤੇ ਕਾਇਮ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਆਉਂਦਾ ਹੈ ਅਤੇ ਦੋਸਤੀ ਬਾਅਦ ਵਿੱਚ ਪਰ ਕੁਝ ਕਾਇਰਾਂ ਕਾਰਨ ਪੂਰੇ ਪਾਕਿਸਤਾਨ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।