ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਦੱਸਣਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ ਹੈ। ਹੁਣ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 2 ਵਜੇ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ 4 ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ
ਇਹ ਮੀਟਿੰਗ ਸੀਐੱਮ ਨਿਵਾਸ ‘ਤੇ ਕੀਤੀ ਜਾਵੇਗੀ। ਇਹ ਕੈਬਨਿਟ ਵਿਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ। ਇਸ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ ‘ਚ ਸਰਕਾਰ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਬੈਠਕ ‘ਚ ਫੈਸਲੇ ਲਵੇਗੀ।