ਅੱਜ ਫਿਰ ਦਿੱਲੀ ਵੱਲ ਤੀਜੀ ਵਾਰ ਵਧਣ ਦੀ ਕੋਸ਼ਿਸ਼ ਕਰਨਗੇ ਕਿਸਾਨ,ਡੱਲੇਵਾਲ ਦੀ ਹਾਲਤ ਨਾਜ਼ੁਕ

ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ 'ਤੇ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸ਼ੁੱਕਰਵਾਰ ਸ਼ਾਮ ਨੂੰ ਇਸ ਸਬੰਧੀ ਬਿਆਨ ਜਾਰੀ ਕੀਤਾ।

ਪੰਜਾਬ ਨਿਊਜ਼। ਦਿੱਲੀ ਦੀਆਂ ਬਰੂਹਾਂ ਤੇ ਐੱਸਐੱਸਪੀ ਸਮੇਤ 13 ਹੋਰ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨ ਅੱਜ ਇਕ ਵਾਰ ਫਿਰ ਦਿੱਲੀ ਵੱਲ ਵੱਧਣ ਦੀ ਕੋਸ਼ਿਸ਼ ਕਰਨਗੇ। ਦੱਸ ਦਈਏ ਕੀ ਇਸ ਤੋਂ ਪਹਿਲਾਂ 2 ਵਾਰ ਕਿਸਾਨਾਂ ਨੇ ਦਿੱਲੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨਾਲ ਹੋਈ ਝੜਪ ਤੋਂ ਬਾਅਦ ਉਹ ਪਿੱਛੇ ਹਟ ਗਏ ਸਨ। ਅੱਜ ਤੀਜੀ ਵਾਰ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨਗੇ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸ਼ੁੱਕਰਵਾਰ ਸ਼ਾਮ ਨੂੰ ਇਸ ਸਬੰਧੀ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਾਇਦ ਇਹ ਮਹਿਸੂਸ ਹੋ ਰਿਹਾ ਹੈ ਕਿ ਕਿਸਾਨ ਸਰਹੱਦ ਪਾਰ ਕਰਨ ਦੇ ਯੋਗ ਨਹੀਂ ਹਨ ਪਰ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ 101 ਕਿਸਾਨਾਂ ਅਤੇ ਅਰਧ ਸੈਨਿਕ ਬਲਾਂ ਵਿਚਕਾਰ ਜੋ ਝੜਪਾਂ ਹੋ ਰਹੀਆਂ ਹਨ ਉਹ ਪੂਰੇ ਦੇਸ਼ ਵਿੱਚ ਕਿਸਾਨਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਵੱਡੀ ਗਿਣਤੀ ਵਿੱਚ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ।

ਡਾਕਟਰਾਂ ਨੇ ਕਿਹਾ- ਡੱਲੇਵਾਲ ਦੀ ਹਾਲਤ ਬਣੀ ਹੋਈ ਨਾਜ਼ੁਕ

ਉੱਥੇ ਹੀ ਖਨੌਰੀ ਸਰਹੱਦ ‘ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਦਿਲ ਦਾ ਦੌਰਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਕਿਡਨੀ ਫੇਲ੍ਹ ਹੋ ਸਕਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਬਹੁਤ ਜ਼ਰੂਰੀ ਹੈ। ਉਹ ਕਿਸੇ ਵੀ ਸਮੇਂ ਇਨਫੈਕਸ਼ਨ ਦਾ ਸ਼ਿਕਾਰ ਹੋ ਸਕਦੇ ਹਨ। ਹਰ ਛੇ ਘੰਟੇ ਬਾਅਦ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਦੱਸਿਆਂ ਕਿ ਡੱਲੇਵਾਲ ਹੁਣ ਇਕਦਮ ਨਾਲ ਪਾਣੀ ਵੀ ਨਹੀਂ ਪੀ ਸਕਦੇ। ਉਸ ਦੇ ਸਰੀਰ ਵਿਚ ਕਈ ਤੱਤ ਘਟ ਗਏ ਹਨ। ਹੁਣ ਉਸ ਦੇ ਸਰੀਰ ਨੂੰ ਉਸ ਦਾ ਹੀ ਸਰੀਰ ਖਾ ਰਿਹਾ ਹੈ।

Exit mobile version