Kisaan andolan: ਤੀਜੇ ਦਿਨ ਡੱਲੇਵਾਲ ਦੀ ਸਿਹਤ ਨੂੰ ਲੈ ਕੇ SC ‘ਚ ਸੁਣਵਾਈ,ਪੰਜਾਬ ਸਰਕਾਰ ਵਲੋਂ 4 ਡਾਕਟਰਾਂ ਦੀ ਟੀਮ ਪੇਸ਼ ਕਰੇਗੀ ਹੈਲਥ ਰਿਪੋਰਟ

ਡੱਲੇਵਾਲ ਫਸਲਾਂ ਦੀ ਖਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖ ਕੇ 6 ਮੁੱਦੇ ਉਠਾਏ ਹਨ। ਇਸ ਵਿਚ ਦੋਸ਼ ਲਾਇਆ ਗਿਆ ਕਿ ਕੇਂਦਰ ਸਰਕਾਰ ਨੇ 2020-21 ਵਿਚ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।

Kisaan Andolan: ਪਿਛਲੇ 25 ਦਿਨਾਂ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਪਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਡਜ ਯਾਨੀ 20ਸ ਦਸੰਬਰ ਨੂੰ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਸੁਣਵਾਈ ਹੋਣ ਜਾ ਰਹੀ ਹੈ। ਇਹ ਸੁਣਵਾਈ 12.30 ਵਜੇ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿਪੋਰਟ ਪੇਸ਼ ਕਰਨ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ 4 ਡਾਕਟਰਾਂ ਦੀ ਟੀਮ ਬਣਾਈ ਹੈ। ਇਸ ਟੀਮ ਦੇ ਵੱਲੋਂ ਵੀਰਵਾਰ ਨੂੰ ਖਨੌਰੀ ਸਰਹੱਦ ਪਹੁੰਚ ਕੇ ਡੱਲੇਵਾਲ ਦੇ ਖੂਨ ਦੇ ਨਮੂਨੇ ਲਏ ਗਏ ਸਨ। ਸੂਬਾ ਸਰਕਾਰ ਆਪਣੀ ਰਿਪੋਰਟ ਲੈ ਕੇ ਸਵੇਰੇ ਸੁਪਰੀਮ ਕੋਰਟ ਜਾਵੇਗੀ।

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਵਿਚੋਲਗੀ ਕਮੇਟੀ

ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ 12 ਅਗਸਤ 2024 ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇੱਕ ਕਮੇਟੀ ਬਣਾਈ, ਜਿਸ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਵਿਚੋਲਗੀ ਕਰਨੀ ਸੀ। ਕਮੇਟੀ ਨੇ 10 ਦਸੰਬਰ ਨੂੰ ਸੁਪਰੀਮ ਕੋਰਟ ਨੂੰ ਅੰਤਰਿਮ ਰਿਪੋਰਟ ਸੌਂਪੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅੰਦੋਲਨਕਾਰੀ ਕਿਸਾਨ ਗੱਲਬਾਤ ਲਈ ਨਹੀਂ ਆ ਰਹੇ ਹਨ।

30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ

ਉੱਥੇ ਦੂਜੇ ਪਾਸੇ ਕਿਸਾਨਾਂ ਦੇ ਸਮਰਥਨ ‘ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ 29 ਦਸੰਬਰ ਨੂੰ ਹਿਸਾਰ ‘ਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੀ ਅਗਵਾਈ ਕਰ ਰਹੇ ਫੋਰਮ ਦੇ ਆਗੂ ਸਰਵਨ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

Exit mobile version