Punjab News: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਹੈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ। ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪੰਜ ਸਾਲਾਂ ਵਿੱਚ ਮੋੜ ਸਕਣਗੇ ਕਰਜ਼ਾ
ਇਹ ਸਕੀਮ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਸਕੀਮ ਤਹਿਤ ਕਰਜ਼ੇ ਦੀ ਰਕਮ ਦਸ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਰਜ਼ਾ ਚੁਕਾਉਣ ਦਾ ਵੱਧ ਤੋਂ ਵੱਧ ਸਮਾਂ ਪੰਜ ਸਾਲ ਹੋਵੇਗਾ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਕਾਰਨ ਵੀ ਇਹ ਸਕੀਮ ਮਹੱਤਵਪੂਰਨ ਹੈ। ਮਸ਼ੀਨਰੀ ਬਹੁਤ ਮਹਿੰਗੀ ਹੋਣ ਕਰਕੇ ਕਿਸਾਨਾਂ ਨੇ ਹਾਰ ਮੰਨ ਲਈ। ਅਜਿਹੇ ‘ਚ ਸਰਕਾਰ ਨੇ ਆਪਣੇ ਮਾਹਿਰਾਂ ਨਾਲ ਬੈਠਕ ਕਰਕੇ ਇਹ ਯੋਜਨਾ ਤਿਆਰ ਕੀਤੀ ਹੈ।