Punjab News: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।
ਸੀਨੀਆਰ ਆਗੂ ਡਾ. ਦਲਜੀਤ ਚੀਮਾ ਨੇ ਸੋਸ਼ਲ ਮੀਡੀਆ ਰਾਹੀ ਦਿੱਤੀ ਜਾਣਕਾਰੀ
ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ,ਮਹੇਸ਼ ਇੰਦਰ ਸਿੰਘ ਗਰੇਵਾਲ,ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ:. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਤਿੰਨ ਸਾਲ ਪਹਿਲਾਂ ਕੋਰ ਕਮੇਟੀ ਬਣਾਈ ਗਈ ਸੀ
ਅਕਾਲੀ ਦਲ ਵਿੱਚ ਬਗਾਵਤ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ 4 ਅਗਸਤ ਨੂੰ ਨਵੀਂ ਕੋਰ ਕਮੇਟੀ ਬਣਾਈ ਗਈ ਸੀ। ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ,ਮਹੇਸ਼ ਇੰਦਰ ਸਿੰਘ ਗਰੇਵਾਲ,ਡਾ. ਦਲਜੀਤ ਸਿੰਘ ਚੀਮਾ,ਜਨਮੇਜਾ ਸਿੰਘ ਸੇਖੋਂ,ਅਨਿਲ ਜੋਸ਼ੀ,ਸ਼ਰਨਜੀਤ ਸਿੰਘ ਢਿੱਲੋਂ,ਬਿਕਰਮ ਸਿੰਘ ਮਜੀਠੀਆ,ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ,ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ, ਪ੍ਰੋ. ਵਿਰਸਾ ਸਿੰਘ ਵਲਟੋਹਾ,ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨਕੇ ਸ਼ਰਮਾ,ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਸਨ।