Weather Update: ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ ‘ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ 1 ਤੋਂ 2 ਡਿਗਰੀ ਤੱਕ ਹੋਰ ਗਿਰਾਵਟ ਆਵੇਗੀ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਵਾਰ 70 ਫੀਸਦ ਘੱਟ ਸਾੜੀ ਗਈ ਪਰਾਲੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ। ਇਸ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਸੂਬੇ ਪੰਜਾਬ ਵੱਲੋਂ ਪਰਾਲੀ ਨੂੰ ਸਾੜਨ ਲਈ ਯਤਨ ਕੀਤੇ ਗਏ ਜਿਸਦੇ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551 ਸੀ, ਜੋ ਕਿ 25 ਨਵੰਬਰ, 2024 ਤੱਕ ਘੱਟ ਕੇ 10,479 ਰਹਿ ਗਈ। ਇਹ 70 ਫੀਸਦੀ ਦੀ ਕਮੀ ਨੂੰ ਦਰਸਾਉਂਦਾ ਹੈ।
ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਏਕਿਊਆਈ ਆਈ ਵਿੱਚ ਵੀ ਸੁਧਾਰ ਹੋ ਰਿਹਾ ਹੈ ਅਤੇ ਹਵਾ ਪ੍ਰਦੂਸ਼ਣ ਵਿੱਚ ਵੀ ਕਮੀ ਆਈ ਹੈ। ਲੁਧਿਆਣਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਏਕਿਊਆਈ 200 ਤੋਂ ਘੱਟ ਪਾਇਆ ਗਿਆ। ਲੁਧਿਆਣਾ ਦਾ AQI 235 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ 53 ਵਿੱਚ AQI 212 ਦਰਜ ਕੀਤਾ ਗਿਆ ਅਤੇ ਹੋਰ ਥਾਵਾਂ ‘ਤੇ ਇਹ 150 AQI ਤੋਂ ਘੱਟ ਸੀ।