ਪੰਜਾਬ ਨਿਊਜ਼। ਚੰਡੀਗੜ੍ਹ ਅਤੇ ਪੰਜਾਬ ਦਾ AQI ਸਭ ਤੋਂ ਖਰਾਬ ਪੱਧਰ ਦੇ ਪਹੁੰਚ ਗਿਆ ਹੈ। ਇਸ ਸਮੇ ਇਹ ਕਹਿਣਾਂ ਬਿਲਕੁਲ ਵੀ ਗਲਤ ਨਹੀਂ ਹੋਵੇਗਾ ਕਿ ਪੰਜਾਬ ਅਤੇ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋਣ ਲੱਗੀ ਹੈ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ 375 ਨੂੰ ਪਾਰ ਕਰ ਗਿਆ ਹੈ। ਜੋ ਸਿਹਤ ਲਈ ਬਹੁਤ ਖਤਰਨਾਕ ਹੈ।
ਜਦੋਂ ਕਿ ਪੰਜਾਬ ਦੇ ਗੋਬਿੰਦਗੜ੍ਹ, ਮੰਡੀਗੜ੍ਹ ਵਿੱਚ ਸਭ ਤੋਂ ਵੱਧ 269 AQI ਦਰਜ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ ਜੋ ਕਿ 30.4 ਡਿਗਰੀ ਰਿਹਾ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਹਵਾ ਦੀ ਗੁਣਵੱਤਾ ਖਰਾਬ
ਚੰਡੀਗੜ੍ਹ ਦਾ AQI ਬੁੱਧਵਾਰ ਨੂੰ ਸਵੇਰੇ 5 ਵਜੇ ਬਹੁਤ ਖਤਰਨਾਕ ਪੱਧਰ ‘ਤੇ ਸੀ। ਸੈਕਟਰ-22 ਦੇ ਨਾਲ ਲੱਗਦੇ ਇਲਾਕੇ ਵਿੱਚ ਏਕਿਊਆਈ 370 ਦਰਜ ਕੀਤਾ ਗਿਆ। ਦੱਸ ਦਈਏ ਕਿ ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਹਵਾ ਦੀ ਗੁਣਵੱਤਾ ਖਰਾਬ ਚੱਲ ਰਹੀ ਹੈ। ਜਦੋਂ ਕਿ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ AQI 320 ਅਤੇ ਮੋਹਾਲੀ ਦੇ ਨਾਲ ਲੱਗਦੇ ਸੈਕਟਰ-52 ਖੇਤਰ ਦਾ AQI 352 ਸੀ। ਉੱਥੇ ਹੀ ਜੇਕਰ ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦਾ AQI 254, ਬਠਿੰਡਾ 151, ਜਲੰਧਰ 232, ਲੁਧਿਆਣਾ 228, ਮੰਡੀ ਗੋਬਿੰਦਗੜ੍ਹ 289 ਅਤੇ ਪਟਿਆਲਾ 269 ਦਰਜ ਕੀਤਾ ਗਿਆ ਹੈ। ਜਦਕਿ ਰੂਪਨਗਰ ਦਾ AQI 190 ਰਿਹਾ ਹੈ।
24 ਘੰਟਿਆਂ ਵਿੱਚ 83 ਥਾਵਾਂ ‘ਤੇ ਸਾੜੀ ਗਈ ਪਰਾਲੀ
ਪੰਜਾਬ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਹੁਣ ਇਹ ਮਾਮਲੇ ਘੱਟ ਗਏ ਹਨ। 24 ਘੰਟਿਆਂ ਵਿੱਚ ਪਰਾਲੀ ਸਾੜਨ ਦੇ 83 ਮਾਮਲੇ ਦਰਜ ਕੀਤੇ ਗਏ ਹਨ। ਇਥੇ ਇੱਕ ਰਾਹਤ ਵਾਲੀ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਵਿੱਚ ਬਰਨਾਲਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਐਸਬੀਐਸ ਨਗਰ, ਪਠਾਨਕੋਟ, ਰੂਪਨਗਰ, ਮੁਹਾਲੀ ਅਤੇ ਤਰਨਤਾਰਨ ਸ਼ਾਮਲ ਹਨ। ਜਦੋਂ ਕਿ ਸਭ ਤੋਂ ਵੱਧ ਕੇਸ ਮੁਕਤਸਰ ਵਿੱਚ 22 ਅਤੇ ਬਠਿੰਡਾ ਵਿੱਚ 18 ਦਰਜ ਕੀਤੇ ਗਏ ਹਨ। ਪਟਿਆਲਾ ਵਿੱਚ 9 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਪਰਾਲੀ ਸਾੜਨ ਦੇ 7,172 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।