ਬਾਰਡਰ-ਗਾਵਸਕਰ ਟਰਾਫੀ ਵਿੱਚ 4 ਮੈਚ ਖੇਡੇ ਗਏ ਹਨ। ਟੀਮ ਇੰਡੀਆ ਇਸ ਸੀਰੀਜ਼ ‘ਚ 1-2 ਨਾਲ ਪਿੱਛੇ ਹੈ। ਹੁਣ ਆਖਰੀ ਮੈਚ ਅੱਜ ਯਾਨੀ ਸ਼ੁੱਕਰਵਾਰ 3 ਜਨਵਰੀ ਤੋਂ ਸਿਡਨੀ ‘ਚ ਖੇਡਿਆ ਜਾਵੇਗਾ। ਪਰ ਇਸ ਤੋਂ ਪਹਿਲਾਂ ਹੀ ਟੀਮ ਦੇ ਅੰਦਰ ਹਫੜਾ-ਦਫੜੀ ਮਚ ਗਈ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਗੌਤਮ ਗੰਭੀਰ ਵਿਚਾਲੇ ਟਕਰਾਅ ਜਾਰੀ ਹੈ। ਰੋਹਿਤ ਨੂੰ ਵੀ ਫਾਈਨਲ ਟੈਸਟ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਦੀ ਟੀਮ ‘ਚ ਵਾਪਸੀ ਹੋਈ ਹੈ, ਜਦਕਿ ਆਕਾਸ਼ ਦੀਪ ਦੀ ਜਗ੍ਹਾ ਪ੍ਰਸਿਧ ਕ੍ਰਿਸ਼ਨ ਖੇਡਦੇ ਨਜ਼ਰ ਆਉਣਗੇ। ਇਨ੍ਹਾਂ ਬਦਲਾਅ ਤੋਂ ਬਾਅਦ ਜੇਕਰ ਟੀਮ ਇੰਡੀਆ ਨੇ ਟਰਾਫੀ ਨੂੰ ਬਰਕਰਾਰ ਰੱਖਣਾ ਹੈ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਦੌੜ ‘ਚ ਬਣੇ ਰਹਿਣਾ ਹੈ ਤਾਂ ਉਸ ਨੂੰ ਆਸਟ੍ਰੇਲੀਆ ਨੂੰ ਕਿਸੇ ਵੀ ਕੀਮਤ ‘ਤੇ ਹਰਾਉਣਾ ਹੋਵੇਗਾ।
ਪਹਿਲੇ ਦਿਨ ਦੀ ਖੇਡ ਸਮਾਪਤ
ਸਿਡਨੀ ਵਿੱਚ ਪਹਿਲੇ ਦਿਨ ਦਾ ਖੇਡ ਖਤਮ ਹੋ ਗਿਆ ਹੈ। ਪਹਿਲੀ ਪਾਰੀ ‘ਚ ਭਾਰਤ ਦੀਆਂ 185 ਦੌੜਾਂ ਦੇ ਜਵਾਬ ‘ਚ ਆਸਟ੍ਰੇਲੀਆ ਨੇ ਪਹਿਲੇ ਦਿਨ ਆਪਣੀ ਪਹਿਲੀ ਪਾਰੀ ‘ਚ 1 ਵਿਕਟ ‘ਤੇ 9 ਦੌੜਾਂ ਬਣਾ ਲਈਆਂ ਹਨ। ਬੁਮਰਾਹ ਨੇ ਆਸਟ੍ਰੇਲੀਆ ਨੂੰ ਪਹਿਲਾ ਝਟਕਾ ਦਿੱਤਾ। ਇਸ ਤਰ੍ਹਾਂ ਆਸਟਰੇਲੀਆ ਪਹਿਲੀ ਪਾਰੀ ਵਿੱਚ 176 ਦੌੜਾਂ ਨਾਲ ਪਿੱਛੇ ਹੈ।